ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀਆਂ ਵਾਲਾ ਦੇ ਨੌਜਵਾਨ ਦੀ ਚਿੱਟੇ ਦੇ ਟੀਕੇ ਕਾਰਨ ਮੌਤ

ਨਸ਼ੇ ਕਰਨ ਦਾ ਅਾਦੀ ਸੀ ਨੌਜਵਾਨ
Advertisement

ਪਿੰਡ ਅਕਾਲੀਆਂ ਵਾਲਾ ਵਿੱਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਕਾਕਾ (30) ਵਜੋਂ ਹੋਈ ਹੈ ਅਤੇ ਉਹ ਨਸ਼ੇੜੀ ਸੀ। ਜਾਣਕਾਰੀ ਮੁਤਾਬਕ ਲੰਘੀ ਦੇਰ ਸ਼ਾਮ ਨੌਜਵਾਨ ਦੀ ਲਾਸ਼ ਤਖ਼ਤੂਵਾਲਾ ਨੂੰ ਜਾਂਦੇ ਕੱਚੇ ਰਾਹ ’ਤੇ ਸੇਮ ਨਾਲੇ ਵਿੱਚੋਂ ਮਿਲੀ ਹੈ। ਦੂਜੇ ਪਾਸੇ ਪੁਲੀਸ ਦਾ ਕਹਿਣਾ ਹੈ ਕਿ ਪਰਿਵਾਰ ਮੁਤਾਬਕ ਨੌਜਵਾਨ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਹੋਈ ਹੈ। ਉਸ ਦੇ ਹੱਥ ਵਿੱਚੋਂ ਚਿੱਟੇ ਨਾਲ ਭਰੀ ਸਰਿੰਜ ਮਿਲੀ ਹੈ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਚਿੱਟੇ ਦੇ ਟੀਕਾ ਲਾਉਣ ਕਾਰਨ ਹੋਈ ਹੈ। ਪਿੰਡ ਦੇ ਵਸਨੀਕ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂ ਬਲਜੀਤ ਸਿੰਘ ਅਕਾਲੀਆਂ ਵਾਲਾ ਨੇ ਦੱਸਿਆ ਕਿ ਗੁਰਪ੍ਰੀਤ ਦੀ ਨਸ਼ੇ ਦਾ ਟੀਕਾ ਗੁਪਤ ਅੰਗ ਨੇੜੇ ਲਾਉਣ ਸਮੇਂ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਤੇ ਸੇਵਨ ਪਹਿਲਾਂ ਨਾਲੋਂ ਜ਼ਿਆਦਾ ਵੱਧ ਗਿਆ ਹੈ। ਉਨ੍ਹਾਂ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿੰਡਾਂ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਤਬਾਹ ਹੋ ਰਹੀ ਹੈ, ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਥਾਣਾ ਮੁਖੀ ਸੁਨੀਤਾ ਬਾਵਾ ਅਨੁਸਾਰ ਪਰਿਵਾਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਅਤੇ ਹੁਣ ਰਿਸ਼ਤੇਦਾਰੀ ਵਿੱਚ ਰਹਿ ਰਿਹਾ ਸੀ। ਗੁਰਪ੍ਰੀਤ ਸਿੰਘ ਕੁਝ ਦਿਨ ਪਹਿਲਾਂ ਹੀ ਘਰ ਆਇਆ ਸੀ ਅਤੇ ਕੱਲ੍ਹ ਉਹ ਜਦੋਂ ਘਰ ਤੋਂ ਬਾਹਰ ਸੀ ਤਾਂ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਡਾਕਟਰ ਕੋਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

Advertisement
Advertisement
Show comments