DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀਆਂ ਵੱਲੋਂ ਪੰਜਾਬ ਬਚਾਓ ਰੈਲੀ ਲਈ ਲਾਮਬੰਦੀ ਸ਼ੁਰੂ

7 ਮਾਰਚ ਨੂੰ ਗੋਨਿਆਣਾ ਮੰਡੀ ਵਿਖੇ ਸੰਬੋਧਨ ਕਰਨਗੇ ਸੁਖਬੀਰ ਬਾਦਲ 

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ Shiromani Akali Dal/FB
Advertisement
ਬਲਾਕ ਗੋਨਿਆਣਾ ਮੰਡੀ ਵਿਖੇ 7 ਮਾਰਚ ਨੂੰ ਪੰਜਾਬ ਬਚਾਓ ਦੇ ਨਾਅਰੇ ਹੇਠ ਹੋਣ ਜਾ ਰਹੀ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਲਾਮਬੰਦੀ ਸ਼ੁਰੂ ਕੀਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਸੰਸਦ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿੱਪ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ ਸਮੇਤ ਹੋਰ ਦਿੱਗਜ ਨੇਤਾ ਸੰਬੋਧਨ ਕਰਨਗੇ।
ਇਸ ਸਬੰਧੀ ਪੰਜਾਬ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਅੱਜ ਅੱਧੀ ਦਰਜਨ ਪਿੰਡਾਂ ਵਿੱਚ ਕੋਠੇ ਚੇਤ ਸਿੰਘ ਵਾਲੇ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਫੁਲੇ ਵਾਲੇ ਆਦਿ ਪਿੰਡਾਂ ਵਿਚ  ਨੁੱਕੜ ਮੀਟਿੰਗਾਂ ਕਰਕੇ ਵਰਕਰਾਂ ਅਤੇ ਸਮਰਥਕਾਂ ਨੂੰ ਰੈਲੀ ਲਈ ਲਾਮਬੰਦ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਵਰਕਰਾਂ ਵੱਲੋਂ ਪਿੰਡ ਪਿੰਡ ਜਾ ਕੇ 7 ਮਾਰਚ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਗਰਦੌਰ ਸਿੰਘ ਸੰਧੂ, ਸੁਖਰਾਜ ਸਿੰਘ ਰਾਜੀ, ਰਾਜਵਿੰਦਰ ਸਿੰਘ ਨਹਿਰੂ, ਜਗਜੀਤ ਸਿੰਘ ਬਰਾੜ, ਇਕਬਾਲ ਸਿੰਘ ਬਰਕੰਦੀ, ਜਗਤਾਰ ਸਿੰਘ ਤਾਰਾ, ਜਗਮੀਤ ਸਿੰਘ ਭੋਖੜਾ, ਮਨਜੀਤ ਸਿੰਘ ਕੋਠੇ ਚੇਤ ਸਿੰਘ, ਕ੍ਰਿਸ਼ਨ ਸਿੰਘ, ਰਾਜਿੰਦਰ ਸਿੰਘ ਕੋਠੇ ਲਾਲ ਸਿੰਘ, ਗਮਦੂਰ ਸਿੰਘ ਬਰਕੰਦੀ, ਬਲਜਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਸਰਪੰਚ ਸਮੇਤ ਕਈ ਵਰਕਰ ਹਾਜ਼ਰ ਸਨ।
Advertisement
×