DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਆਰੰਭ

ਭਲਕੇ ਸਮੂਹ ਗੁਰਦੁਆਰਿਆਂ ’ਚ ਕੀਤੀ ਜਾਵੇਗੀ ਅਰਦਾਸ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ’ਚ ਅਖੰਡ ਪਾਠ ਦੀ ਸ਼ੁਰੂਆਤ ਮੌਕੇ ਅਰਦਾਸ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ।
Advertisement

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪੈਣਗੇ।

ਸੱਚਖੰਡ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਜਸਬੀਰ ਸਿੰਘ, ਮੀਤ ਮੈਨੇਜਰ ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

Advertisement

ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ। ਅਖੰਡ ਪਾਠ ਦੀ ਆਰੰਭਤਾ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਭੁਪਿੰਦਰ ਸਿੰਘ ਜਸਵੀਰ ਸਿੰਘ, ਮੀਤ ਮੈਨੇਜਰ ਹਰਪ੍ਰੀਤ ਸਿੰਘ, ਭਾਵਜੋਤ ਸਿੰਘ ਗਾਈਡ, ਹਰਦੇਵ ਸਿੰਘ ਦੇਬੀ, ਭਾਈ ਜਸਵੀਰ ਸਿੰਘ ਖਾਲਸਾ ਸਮੇਤ ਸੰਗਤ ਹਾਜ਼ਰ ਸੀ।

Advertisement

ਬਠਿੰਡਾ (ਮਨੋਜ ਸ਼ਰਮਾ): ਤਖ਼ਤ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਅੱਜ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਦਾ ਸੱਦਾ ਦਿੱਤਾ ਹੈ।

Advertisement
×