ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
ਕੇਂਦਰੀ ਹਕੂਮਤ ਵੱਲੋਂ 4 ਜੁਲਾਈ, 1955 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਗਏ ਹਮਲੇ ਦੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਸ ਦੇ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਕਰਵਾਇਆ ਜਾਵੇਗਾ। ਅੱਜ ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 4 ਜੁਲਾਈ, 1955 ਨੂੰ ਉਸ ਵੇਲੇ ਦੀ ਸਰਕਾਰ ਦੇ ਹੁਕਮਾਂ ’ਤੇ ਪੁਲੀਸ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ’ਤੇੇ ਹਮਲਾ ਕੀਤਾ ਸੀ, ਜਿਸ ਦੀ ਯਾਦ ਵਿੱਚ 4 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।