ਰੂਪਨਗਰ: ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ਼ ਕੀਤੀਆਂ ਭੜਕਾਊ ਟਿੱਪਣੀਆਂ ਲਈ ਰੂਪਨਗਰ ਪੁਲੀਸ ਵੱਲੋਂ ਦਰਜ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਲਾਂਬਾ ਨੇ ਦਾਅਵਾ ਕੀਤਾ ਕਿ ਉਹ ਹੁਣ ਕੇਸ ਨਹੀਂ ਲੜੇਗੀ ਤੇ ਪੰਜਾਬ ਪੁਲੀਸ ਦੇ ਸਵਾਲਾਂ ਦਾ ਡਟ ਕੇ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਜੇਕਰ ਉਸ ਨੂੰ ਜੇਲ੍ਹ ਵਿੱਚ ਡੱਕਣਾ ਚਾਹੁੰਦੀ ਹੈ ਤਾਂ ਉਹ ਜੇਲ੍ਹ ਜਾਣ ਤੋਂ ਵੀ ਨਹੀਂ ਡਰੇਗੀ। ਲਾਂਬਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੂਰਾ ਜ਼ੋਰ ਆਪਣੇ ਬੌਸ ਅਰਵਿੰਦ ਕੇਜਰੀਵਾਲ ਖਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕਰਨ ’ਤੇ ਲੱਗਿਆ ਹੋਇਆ ਹੈ। -ਪੱਤਰ ਪ੍ਰੇਰਕ