ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਹੱਦ ’ਤੇ ਕੰਡਿਆਲੀ ਤਾਰ ਨੇੜੇ ਹਰ ਹਰਕਤ ’ਤੇ ਪਾਬੰਦੀ

ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 10 ਜੁਲਾਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਦੀਪ ਕੌਰ ਨੇ ਜ਼ਿਲ੍ਹਾ ਪੁਲੀਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਰਾਤ 8:30 ਵਜੇ ਤੋਂ ਸਵੇਰੇ...
Advertisement

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 10 ਜੁਲਾਈ

Advertisement

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਦੀਪ ਕੌਰ ਨੇ ਜ਼ਿਲ੍ਹਾ ਪੁਲੀਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਰਾਤ 8:30 ਵਜੇ ਤੋਂ ਸਵੇਰੇ 5:00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਸ਼ਰਾਰਤੀ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ। ਇਸ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8:30 ਵਜੇ ਤੋਂ ਸਵੇਰੇ 5:00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ। ਇਹ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।

Advertisement