ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਮਰੀਕਾ ਵਿਰੁੱਧ ਪ੍ਰਧਾਨ ਮੰਤਰੀ ਨਾਲ ਖੜ੍ਹਨ ਸਾਰੀਆਂ ਪਾਰਟੀਆਂ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਮਰੀਕਾ ਦੇ ਦਬਾਅ ਅੱਗੇ ਨਾ ਝੁਕਦਿਆਂ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਸਾਰੀਆਂ ਧਿਰਾਂ ਨੂੰ ਸਿਆਸਤ ਛੱਡ ਕੇ ਦੇਸ਼ ਹਿੱਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ।...
Advertisement

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਮਰੀਕਾ ਦੇ ਦਬਾਅ ਅੱਗੇ ਨਾ ਝੁਕਦਿਆਂ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਸਾਰੀਆਂ ਧਿਰਾਂ ਨੂੰ ਸਿਆਸਤ ਛੱਡ ਕੇ ਦੇਸ਼ ਹਿੱਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਥਾਣੇਦਾਰ ਬਣੇ ਅਮਰੀਕਾ ਵੱਲੋਂ ਲਗਾਤਾਰ ਭਾਰਤ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਅਮਰੀਕਾ ਦੀ ਖੇਤੀ ਉਪਜ ਨੂੰ ਭਾਰਤ ਦੇ ਬਜ਼ਾਰਾਂ ਵਿੱਚ ਆਉਣ ਦੀ ਆਗਿਆ ਦਿੱਤੀ ਜਾਵੇ। ਇਸੇ ਲਈ ਅਮਰੀਕਾ ਵੱਲੋਂ ਭਾਰਤ ’ਤੇ ਸਖ਼ਤ ਟੈਰਿਫ ਪਾਬੰਦੀਆਂ ਵੀ ਲਾਈਆਂ ਗਈਆਂ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੁਨੀਆ ਦੇ ਸਾਰੇ ਵੱਡੇ ਮੁਲਕ ਅਮਰੀਕਾ ਅੱਗੇ ਗੋਡੇ ਟੇਕ ਚੁੱਕੇ ਹਨ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਅਤੇ ਅਮਰੀਕਾ ਲਈ ਭਾਰਤ ਦੇ ਬਾਜ਼ਾਰ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਹਿੱਤ ਲਈ ਪ੍ਰਧਾਨ ਮੰਤਰੀ ਦੇ ਨਾਲ ਖੜ੍ਹਨ।

ਭਾਜਪਾ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦਾ ਮੁੱਢ ਬੰਨ੍ਹਿਆ

Advertisement

ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲੀਆਂ ਪਾਰਟੀਆਂ ਨੇ ਅਸਲ ਵਿੱਚ ਸਰਕਾਰ ’ਤੇ ਦਬਾਅ ਬਣਾਉਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਰਫ਼ ਭਾਜਪਾ ਨੇ ਹੀ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਹਰ ਹੀਲਾ ਵਰਤਿਆ ਅਤੇ ਲੋਕ ਰਾਇ ਵਿਕਸਿਤ ਕੀਤੀ, ਇਸੇ ਕਰਕੇ ਸੂਬਾ ਸਰਕਾਰ ਨੂੰ ਲੈਂਡ ਪੂੁਲਿੰਗ ਨੀਤੀ ਵਾਪਸ ਲੈਣੀ ਪਈ ਹੈ।

Advertisement