ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ ਟੈਸਟ ਕਰਵਾਉਣ ਦੀ ਸਲਾਹ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਚੰਡੀਗੜ੍ਹ, 15 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੇ ਇਕ ਮੰਤਰੀ ਦੇ ਕਰੋਨਾ ਪੀੜਤ ਹੋਣ ਤੋਂ ਬਾਅਦ ਸਾਰੀ ਕੈਬਨਿਟ ਨੂੰ ਕਰੋਨਾਵਾਇਰਸ ਦੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਬਾਰੇ ਰਾਜ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, “ਸਾਰੇ ਕੈਬਨਿਟ ਮੰਤਰੀ ਅੱਜ ਆਪਣੇ ਨਮੂਨੇ ਟੈਸਟਿੰਗ (ਕਰੋਨਵਾਇਰਸ) ਦੇਣਗੇ। ਉਨ੍ਹਾਂ ਦੇ ਨਤੀਜੇ ਅੱਜ ਸ਼ਾਮ ਜਾਂ ਕੱਲ੍ਹ ਆਉਣਗੇ।” ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਸਾਵਧਾਨੀ ਦੇ ਤੌਰ ’ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬੀਤੇ ਦਿਨ ਕਰੋਨਾ ਪਾਜ਼ੇਟਿਵ ਨਿਕਲੇ ਸਨ। ਉਹ ਰਾਜ ਦੇ ਪਹਿਲੇ ਮੰਤਰੀ ਹਨ ਜਿਨ੍ਹਾਂ ਨੂੰ ਕਰੋਨਾ ਹੋਇਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਬਾਜਵਾ, ਜੋ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹਨ, ਦੀ ਹਾਲਤ ਸਥਿਰ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਲੋਕਾਂ ਨੂੰ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਮਾਸਕ ਪਹਿਨਣੇ ਚਾਹੀਦੇ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All