ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਕਰਨ ਦੇ ਹੁਕਮ 

ਮੁੱਖ ਮੰਤਰੀ ਨੇ ਭਾਰੀ ਮੀਂਹ ਤੇ ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ ਕੀਤਾ ਐਲਾਨ
Advertisement
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਮੌਸਮ ਵਿਭਾਗ ਦੀ ਮੀਂਹ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਸਾਰੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰੱਖਣ ਦੇ  ਹੁਕਮ ਦਿੱਤੇ ਹਨ। ੳਨ੍ਹਾਂ ਨੇ ਇਹ ਹੁਕਮ ਆਪਣੇ ਟਵੀਟ ਕਰਕੇ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਹੜ੍ਹਾਂ ਆਏ ਹੋਏ ਅਤੇ ਆਮ ਜਨ-ਜੀਵਨ ਲੀਹੋਂ ਲੱਥਾ ਹੋਇਆ ਹੈ। ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪੈ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ।
Advertisement