ਚੰਡੀਗੜ੍ਹ/ਮੁਹਾਲੀ, 6 ਜਨਵਰੀ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ ਦਸ ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਰਹੇਗਾ ਤੇ ਸਿਰਫ਼ 5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਇਜਾਜ਼ਤ ਹੋਵੇਗੀ।