ਸਰਹੱਦੀ ਖੇਤਰ ਦੇ ਵੀਹ ਪਿੰਡਾਂ ਵਿੱਚ ਅਗਲੇ ਤਿੰਨ ਦਿਨ ਸਾਰੇ ਸਕੂਲ ਬੰਦ ਕਰਨ ਦੇ ਹੁਕਮ
ਸਰਹੱਦੀ ਖੇਤਰ ਵਿੱਚ ਹੜ੍ਹਾਂ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜਿੱਥੇ ਪ੍ਰਸ਼ਾਸਨ ਵੱਲੋਂ ਪਹਿਲਾਂ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਿੰਡਾਂ ਵਿਚੋਂ ਬਾਹਰ ਭੇਜਣ ਦੀ ਅਪੀਲ ਕੀਤੀ ਗਈ ਹੈ। ਹੁਣ ਸਰਹੱਦੀ ਖੇਤਰ ਦੇ 20 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ...
Advertisement
ਸਰਹੱਦੀ ਖੇਤਰ ਵਿੱਚ ਹੜ੍ਹਾਂ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜਿੱਥੇ ਪ੍ਰਸ਼ਾਸਨ ਵੱਲੋਂ ਪਹਿਲਾਂ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਿੰਡਾਂ ਵਿਚੋਂ ਬਾਹਰ ਭੇਜਣ ਦੀ ਅਪੀਲ ਕੀਤੀ ਗਈ ਹੈ। ਹੁਣ ਸਰਹੱਦੀ ਖੇਤਰ ਦੇ 20 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਦਿਨ ਲਈ ਬੰਦ ਕਰਨ ਦੇ ਹੁਕਮ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ 26, 27 ਅਤੇ 28 ਅਗਸਤ ਨੂੰ ਇਹ ਸਕੂਲ ਬੰਦ ਰਹਿਣਗੇ। ਇਨ੍ਹਾਂ ਵੀਹ ਪਿੰਡਾਂ 'ਚ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ), ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੂਰਕਾ, ਢਾਣੀ ਮੋਹਣਾ ਰਾਮ, ਵੱਲੇ ਸ਼ਾਹ ਉਤਾੜ (ਨੂਰਸ਼ਾਹ) ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ (ਮੁਹਾਰ ਜਮਸ਼ੇਰ) ਸ਼ਾਮਲ ਹਨ।
Advertisement
Advertisement
×