ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਗਸਤ
ਪੰਜਾਬ ਦੇ ਬੱਸ ਅਪਰੇਟਰਾਂ ਨੇ 9 ਅਗਸਤ ਨੂੰ ਰਾਜ ਪੱਧਰੀ ਚੱਕਾ ਜਾਮ ਕਰਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਰਾਜ ਸਰਕਾਰ ਟਰਾਂਸਪੋਰਟ ਖੇਤਰ ਦਾ ਭੱਠਾ ਬਿਠਾ ਰਹੀ ਹੈ। ਪੰਜਾਬ ਮੋਟਰ ਯੂਨੀਅਨ ਦੇ ਆਗੂਆਂ ਸੰਦੀਪ ਸ਼ਰਮਾ ਅਤੇ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਥਾਂ ਸੁਣਨ ਲਈ ਵੀ ਤਿਆਰ ਨਹੀਂ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੰਗਰੂਰ ਦੀ ਉਪ ਚੋਣ ਅਤੇ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਮਿਲਣ ਦਾ ਸਮਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਰੋਸ ਜ਼ਾਹਿਰ ਕੀਤਾ ਜਾਵੇਗਾ।