ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਜੁਲਾਈ
ਜਬਰ-ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਪਾਰਟੀ ਦੀ ਕੋਰ ਕਮੇਟੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕਾਂਗਰਸੀਆਂ ਤੇ ਅਕਾਲੀਆਂ ਨੇ ਰਲ ਕੇ ਫਸਾਇਆ ਹੈ। ਕਮੇਟੀ ਦੇ ਮੈਂਬਰਾਂ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈ ਕੋਰਟ ’ਚ 15 ਜੁਲਾਈ ਨੂੰ ਸੁਣਵਾਈ ਹੋ ਰਹੀ ਹੈ, ਉਸ ’ਤੇ ਹੋਣ ਵਾਲੇ ਫ਼ੈਸਲੇ ਮਗਰੋਂ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਿੱਚ ਹਾਜ਼ਰ ਜਰਨੈਲ ਨੰਗਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੀ ਵਧ ਰਹੀ ਹਰਮਨਪਿਆਰਤਾ ਨੂੰ ਰੋਕਣ ਲਈ ਕਾਂਗਰਸ ਤੇ ਅਕਾਲੀ ਦਲ ਵੱਲੋਂ ਬੈਂਸ ਵਿਰੁੱਧ ਕੋਝੇ ਹੱਥਕੰਡੇ ਅਪਣਾਏ ਜਾ ਰਹੇ ਹਨ। ਇਸ ਮੌਕੇ ਅਮਰੀਕ ਸਿੰਘ, ਰਣਧੀਰ ਸਿੰਘ ਸਬਿੀਆ, ਜਗਜੋਤ ਸਿੰਘ ਖਾਲਸਾ ਹਾਜ਼ਰ ਸਨ।