ਦਰਸ਼ਨ ਸਿੰਘ ਸੋਢੀ
ਮੁਹਾਲੀ, 12 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਅੱਜ ਇੱਥੇ ਫੇਜ-11 ਸਥਿਤ ਮੁਹਾਲੀ ਕਲੱਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਪੈਸੇ ਲੈ ਕੇ ਟਿਕਟਾਂ ਦੇਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਜੇ ਦੋਸ਼ ਸਾਬਤ ਹੋਣ ਜਾਣ ਤਾਂ ਸਬੰਧਤ ਉਮੀਦਵਾਰਾਂ ਨੂੰ ਚੋਣ ਮੈਦਾਨ ’ਚੋਂ ਹਟਾ ਦਿੱਤਾ ਜਾਵੇਗਾ।
ਇਸੇ ਦੌਰਾਨ ਇਕ ਵੱਖਰੇ ਬਿਆਨ ਵਿਚ ਸ੍ਰੀ ਕੇਜਰੀਵਾਲ ਨੇ ਅੱਜ ਇਹ ਗੱਲ ਮੰਨੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਕਿਸਾਨ ਜਥੇਬੰਦੀਆਂ ਦੇ ਮੰਚ ਸੰਯੁਕਤ ਸਮਾਜ ਮੋਰਚੇ ਦੇ ਫੈਸਲੇ ਕਾਰਨ ਕੁਝ ਵੋਟਾਂ ਗੁਆ ਸਕਦੀ ਹੈ।