ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਨੇ ‘ਆਪ’ ਦੇ ਆਗੂ ਵੱਲੋਂ ਵਿਧਾਨ ਸਭਾ ਸਕੱਤਰੇਤ ’ਚ ਸਟਾਫ਼ ਦੀ ਭਰਤੀ ਦੌਰਾਨ ਕੀਤੇ ਗਏ ਦੋਸ਼ਾਂ ਨੂੰ ਨਕਾਰਿਆ ਹੈ। ਇਸ ਬਾਰੇ ਵਿਧਾਨ ਸਭਾ ਸਕੱਤਰੇਤ ’ਚ ਅਧੀਨ ਸਕੱਤਰ ਬਲਬੀਰ ਕੌਰ ਨੇ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਭਰਤੀ ਸਬੰਧੀ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਵਿਧਾਨ ਸਭਾ ’ਚ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਜਿਸ ਦੀ ਜਾਣਕਾਰੀ ਵਿਧਾਨ ਸਭਾ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਹੈ।