DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ Mohanjit Singh ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ

ਦੋ ਹਫਤਿਆਂ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ

  • fb
  • twitter
  • whatsapp
  • whatsapp
Advertisement

ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਤਸ਼ਦੱਦ ਦਾ ਮਾਮਲਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ ਸਬੰਧ ਵਿੱਚ ਰਾਜ ਸਭਾ ਮੈਂਬਰ ਤਰੁਣ ਚੁੱਘ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦਾ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਸ਼ਿਕਾਇਤ ਅਨੁਸਾਰ, ਪੀੜਤ ਵਿਅਕਤੀ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ "ਲੋਕ ਮਿਲਣੀ" ਪ੍ਰੋਗਰਾਮ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਰੋਸ ਵਜੋਂ ਕਾਲਾ ਝੰਡਾ ਦਿਖਾ ਕੇ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਕਥਿਤ ਤੌਰ 'ਤੇ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

Advertisement

ਇਸ ਮਾਮਲੇ 'ਤੇ ਐੱਨ ਐੱਚ ਆਰ ਸੀ (NHRC) ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਵਿਚਾਰ ਕੀਤਾ ਗਿਆ, ਜਿਸ ਨੇ ਮੁੱਖ ਸਕੱਤਰ, ਡੀ ਜੀ ਪੀ ਪੰਜਾਬ, ਐੱਸ ਪੀ ਸੰਗਰੂਰ ਤੇ ਜ਼ਿਲ੍ਹਾ ਮੈਜਿਸਟ੍ਰੇਟ, ਸੰਗਰੂਰ ਨੂੰ ਤੁਰੰਤ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (Action Taken Report) ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Advertisement

ਬੈਂਚ ਨੇ ਨਿਰਦੇਸ਼ ਦਿੱਤਾ ਕਿ ਪੀੜਤ ਦੀ ਤੁਰੰਤ ਮੈਡੀਕਲ-ਕਾਨੂੰਨੀ ਜਾਂਚ ਕੀਤੀ ਜਾਵੇ ਅਤੇ ਸਬੰਧਤ ਪੁਲੀਸ ਥਾਣੇ ਦੀ ਪੂਰੀ ਤੇ ਬਿਨਾਂ ਕਿਸੇ ਕੱਟ ਦੇ ਸੀ ਸੀ ਟੀ ਵੀ ਫੁਟੇਜ ਸੁਰੱਖਿਅਤ ਰੱਖੀ ਜਾਵੇ। ਇਸ ਤੋਂ ਇਲਾਵਾ, ਇਸ ਦੀ ਇੱਕ ਪ੍ਰਮਾਣਿਤ ਕਾਪੀ ਪੈਨ ਡਰਾਈਵ ਵਿੱਚ ਜਮ੍ਹਾ ਕਰਵਾਈ ਜਾਵੇ।

ਅਧਿਕਾਰੀਆਂ ਨੂੰ ਐੱਫ ਆਈ ਆਰ ਅਤੇ ਹਿਰਾਸਤੀ ਰਿਕਾਰਡ, ਨਜ਼ਰਬੰਦੀ/ਪੁੱਛਗਿੱਛ ਵਿੱਚ ਸ਼ਾਮਲ ਸਾਰੇ ਪੁਲੀਸ ਮੁਲਾਜ਼ਮਾਂ ਦੇ ਵੇਰਵੇ ਅਤੇ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਦੋਸ਼ਾਂ 'ਤੇ ਇੱਕ ਰਿਪੋਰਟ ਜਮ੍ਹਾਂ ਕਰਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਇਸ ਘਟਨਾ ਨਾਲ ਜੁੜੇ ਸਾਰੇ ਮੈਡੀਕਲ ਰਿਕਾਰਡ, ਸੀ ਸੀ ਟੀ ਵੀ ਫੁਟੇਜ, ਪੁਲੀਸ ਰਿਕਾਰਡ, ਇਲੈਕਟ੍ਰਾਨਿਕ ਡਾਟਾ ਅਤੇ ਹੋਰ ਸਬੂਤਾਂ ਨੂੰ ਤੁਰੰਤ ਸੁਰੱਖਿਅਤ ਅਤੇ ਸੰਭਾਲ ਕੇ ਰੱਖਿਆ ਜਾਵੇ।

Advertisement
×