ਭਾਜਪਾ ਨਾਲ ਗੱਠਜੋੜ ਕਿਸਾਨਾਂ ਦੇ ਹਿੱਤਾਂ ਤੋਂ ਅਹਿਮ ਨਹੀਂ: ਸੁਖਬੀਰ

ਭਾਜਪਾ ਨਾਲ ਗੱਠਜੋੜ ਕਿਸਾਨਾਂ ਦੇ ਹਿੱਤਾਂ ਤੋਂ ਅਹਿਮ ਨਹੀਂ: ਸੁਖਬੀਰ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। -ਫੋਟੋ: ਪੀਟੀਆਈ

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 24 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੋਈ ਵੀ ਗੱਠਜੋੜ ਜਾਂ ਸਰਕਾਰ ਕਿਸਾਨਾਂ ਦੇ ਹਿੱਤਾਂ ਨਾਲੋਂ ਜ਼ਿਆਦਾ ਅਹਿਮ ਨਹੀਂ ਹੈ। ਊਨ੍ਹਾਂ ਐਲਾਨ ਕੀਤਾ ਕਿ ਉਹ ਕਿਸਾਨੀ ਹਿੱਤਾਂ ਲਈ ਹਰ ਲੜਾਈ ਲੜਨਗੇ। ਊਹ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਨਵੇਂ ਬਣੇ ਦੀਵਾਨ ਹਾਲ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਵਿਚ ਡਟਿਆ ਹੈ ਅਤੇ  ਕਿਸਾਨ ਪ੍ਰਤੀਨਿਧਾਂ ਨੂੰ ਦੱਸ ਦਿੱਤਾ ਹੈ ਕਿ ਜਦੋਂ ਅਤੇ ਜਿਵੇਂ ਵੀ ਲੋੜ ਪਈ ਤਾਂ ਉਹ ਆਪਣੀ ਜ਼ਿੰਮੇਵਾਰੀ ਪੂਰੀ ਕਰਨਗੇ। ਊਨ੍ਹਾਂ ਕਿਹਾ,‘‘ਅਸੀਂ ਸੰਸਦ ਵਿਚ ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾ ਕੇ ਅਤੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਅਜਿਹਾ ਕਰ ਕੇ ਵਿਖਾਇਆ ਹੈ।’’ ਸ੍ਰੀ ਬਾਦਲ ਨੇ ਦੱਸਿਆ ਕਿ ਪਾਰਟੀ ਨੇ ਉਦੋਂ ਬਿੱਲਾਂ ਖ਼ਿਲਾਫ਼ ਵੋਟ ਪਾਉਣ ਦਾ ਮਨ ਬਣਾ ਲਿਆ ਸੀ ਜਦੋਂ ਐੱਨਡੀਏ ਸਰਕਾਰ ਨੇ ਕਿਸਾਨਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨ ਬਣਾਉਣ ਤੋਂ ਨਾਂਹ ਕਰ ਦਿੱਤੀ ਸੀ। ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਹਕੂਮਤ ’ਤੇ ਜ਼ੋਰਦਾਰ ਹੱਲੇ ਬੋਲੇ। ਹਰਸਿਮਰਤ ਨੇ ਕਿਹਾ ਕਿ ਖੇਤੀ ਆਰਡੀਨੈਂਸ ਲਿਆਉਣ ਮੌਕੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਮੰਡਲ ਨੂੰ ਊਨ੍ਹਾਂ ਇਹ ਸਲਾਹ ਦਿੱਤੀ ਸੀ ਕਿ ਕਿਸਾਨਾਂ ਨੂੰ ਭਰੋਸੇ ਵਿੱਚ ਲਿਆ ਜਾਵੇ ਅਤੇ ਆਰਡੀਨੈਂਸ ਲਿਆਉਣ ਦਾ ਵਿਰੋਧ ਜਤਾਇਆ ਸੀ। ਬੀਬੀ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਜਦੋਂ ਉਨ੍ਹਾਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਉਹ ਖੇਤੀ ਬਿੱਲਾਂ ਖ਼ਿਲਾਫ਼ ਲੜਾਈ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਣਗੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਜੀਤ ਮਹਿੰਦਰ ਸਿੰਘ, ਸਰੂਪ ਚੰਦ ਸਿੰਗਲਾ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਬਰਕੰਦੀ, ਮਨਤਾਰ ਸਿੰਘ ਬਰਾੜ, ਜੋਗਿੰਦਰ ਜਿੰਦੂ ਤੇ ਹਰਦੀਪ ਢਿੱਲੋਂ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All