ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਅੱਜ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਲੋਕ ਪ੍ਰਸਾਰਨ ਸਿਸਟਮ ’ਤੇ ਪ੍ਰਚਾਰ ਕਰਨ ਲਈ ਸਮਾਂ ਅਲਾਟ ਕਰਨ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬਾ ਤੇ ਕੌਮੀ ਪੱਧਰ ਦੀਆਂ ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਕੇਂਦਰ ਤੋਂ ਚੋਣ ਪ੍ਰਚਾਰ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ‘ਆਪ’ ਨੂੰ ਦੂਰਦਰਸ਼ਨ ਤੇ ਆਲ ਇੰਡੀਆ ਰੇਡੀਓ ’ਤੇ ਪ੍ਰਚਾਰ ਲਈ 315 ਮਿੰਟ, ਬਸਪਾ ਨੂੰ 104 ਮਿੰਟ, ਸੀਪੀਆਈ (ਐੱਮ) ਨੂੰ 91 ਮਿੰਟ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 330 ਮਿੰਟ ਮਿਲੇ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਨੂੰ 456 ਮਿੰਟ, ਭਾਰਤੀ ਜਨਤਾ ਪਾਰਟੀ ਨੂੰ 141 ਮਿੰਟ, ਸੀਪੀਆਈ ਨੂੰ 92 ਮਿੰਟ, ਐੱਨਸੀਪੀ ਨੂੰ 90 ਮਿੰਟ, ਏਆਈਟੀਸੀ ਨੂੰ 91 ਮਿੰਟ ਤੇ ਐੱਨਪੀਪੀ ਨੂੰ 90 ਮਿੰਟ ਦਿੱਤੇ ਗਏ ਹਨ। ਮੀਟਿੰਗ ਵਿੱਚ ਰਜਿਸਟਰਡ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।