ਪੰਜਾਬ ਵਜ਼ਾਰਤ ਵਿੱਚ ਵਾਧਾ

ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ

ਡਾ. ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ; ਅਮਨ ਅਰੋੜਾ ਨੂੰ ਸੂਚਨਾ ਤੇ ਲੋਕ ਸੰਪਰਕ; ਚੇਤਨ ਜੌੜੇਮਾਜਰਾ ਨੂੰ ਸਿਹਤ ਤੇ ਅਨਮੋਲ ਗਗਨ ਮਾਨ ਨੂੰ ਸੈਰ-ਸਪਾਟਾ ਵਿਭਾਗ ਮਿਲਿਆ; ਮੀਤ ਹੇਅਰ ਦੀ ਥਾਂ ਹਰਜੋਤ ਬੈਂਸ ਬਣੇ ਸਿੱਖਿਆ ਮੰਤਰੀ

ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ

ਆਤਿਸ਼ ਗੁਪਤਾ

ਚੰਡੀਗੜ੍ਹ, 5 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਢੇ ਤਿੰਨ ਮਹੀਨਿਆਂ ਬਾਅਦ ਆਪਣੇ ਮੰਤਰੀ ਮੰਡਲ ਵਿੱਚ ਵਿਸਥਾਰ ਤੋਂ ਬਾਅਦ ਅੱਜ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਇਸ ਦੌਰਾਨ ਜਿੱਥੇ ਨਵੇਂ ਮੰਤਰੀਆਂ ਨੂੰ ਵਿਭਾਗ ਦਿੱਤੇ ਗਏ ਹਨ, ਉੱਥੇ ਕਈ ਪੁਰਾਣੇ ਮੰਤਰੀਆਂ ਦੇ ਮਹਿਕਮਿਆਂ ਵਿੱਚ ਫੇਰਬਦਲ ਕੀਤਾ ਹੈ। ਦੂਜੇ ਪਾਸੇ ਮੀਤ ਹੇਅਰ ਤੋਂ ਸਿੱਖਿਆ ਵਿਭਾਗ ਵਾਪਸ ਲੈ ਕੇ ਹਰਜੋਤ ਬੈਂਸ ਨੂੰ ਦਿੱਤਾ ਹੈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਸਹਿਕਾਰਤਾ ਵਿਭਾਗ ਖ਼ੁਦ ਮੁੱਖ ਮੰਤਰੀ ਨੇ ਲੈ ਲਿਆ ਹੈ। ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਾਲੀ ਹੋਇਆ ਸਿਹਤ ਮਹਿਕਮਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਖੇਤੀਬਾੜੀ ਵਿਭਾਗ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਹੈ।

ਨਵੇਂ ਬਣੇ ਪੰਜ ਮੰਤਰੀਆਂ ਵਿੱਚ ਅਮਨ ਅਰੋੜਾ ਨੂੰ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਘਰੇਲੂ ਤੇ ਸ਼ਹਿਰੀ ਵਿਕਾਸ ਅਤੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਜਲ ਸੰਭਾਲ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਹੀ ਨੂੰ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਅਤੇ ਪਰਿਵਾਰ ਭਲਾਈ, ਸਿਹਤ ਸਿੱਖਿਆ ਤੇ ਖੋਜ, ਚੋਣਾਂ ਅਤੇ ਨਵੀਂ ਕੈਬਨਿਟ ਮੰਤਰੀ ਬਣੀ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ’ਚ ਵਿਭਾਗਾਂ ਦੀ ਫੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਖਜ਼ਾਨਾ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ ਅਤੇ ਕਰ ਤੇ ਆਬਕਾਰੀ ਵਿਭਾਗ ਰਹਿ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਸਿੱਖਿਆ ਵਿਭਾਗ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੁਣ ਪ੍ਰਸ਼ਾਸਨਿਕ ਸੁਧਾਰ, ਛਪਾਈ ਤੇ ਲਿਖਣ ਸਮੱਗਰੀ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਨੌਜਵਾਨ ਸੇਵਾਵਾਂ ਅਤੇ ਉੱਚੇਰੀ ਸਿੱਖਿਆ ਵਿਭਾਗ ਦਿੱਤੇ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ, ਐੱਨਆਰਆਈ ਮਾਮਲੇ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਦੇ ਨਾਲ ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੂੰ ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਜੇਲ੍ਹ ਅਤੇ ਸਕੂਲ ਸਿੱਖਿਆ ਵਿਭਾਗ ਦਿੱਤਾ ਹੈ। ਇਸੇ ਤਰ੍ਹਾਂ ਡਾ. ਬਲਜੀਤ ਕੌਰ ਕੋਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ, ਕੈਬਨਿਟ ਮੰਤਰੀ ਹਰਭਜਨ ਸਿੰਘ ਕੋਲ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਿੱਤੇ ਗਏ ਹਨ। ਲਾਲ ਚੰਦ ਕਟਾਰੂਟਚੱਕ ਕੋਲ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਜਲ ਸਰੋਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਬਲਤੇਜ ਪੰਨੂੰ ਨੂੰ ਮੁੱਖ ਮੰਤਰੀ ਦਾ ਡਾਇਰੈਕਟਰ ਮੀਡੀਆ ਰਿਲੇਸ਼ਨ ਿਨਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਬਹੁਤੇ ਵਿਭਾਗ ਹੋਰਨਾਂ ਮੰਤਰੀਆਂ ਨੂੰ ਵੰਡੇ

ਮੁੱਖ ਮੰਤਰੀ ਨੇ ਆਪਣੇ 27 ਵਿਭਾਗਾਂ ਵਿੱਚੋਂ ਬਹੁਤੇ ਨਵੇਂ ਮੰਤਰੀਆਂ ਨੂੰ ਦੇ ਦਿੱਤੇ ਹਨ। ਮੁੱਖ ਮੰਤਰੀ ਕੋਲ ਹੁਣ ਦਰਜਨ ਦੇ ਕਰੀਬ ਵਿਭਾਗ ਰਹਿ ਗਏ ਹਨ। ਇਨ੍ਹਾਂ ਵਿੱਚ ਸ਼ਹਿਰੀ ਹਵਾਬਾਜ਼ੀ, ਆਮ ਪ੍ਰਸ਼ਾਸਨ, ਪਰਸੋਨਲ, ਵਿਜੀਲੈਂਸ, ਉਦਯੋਗ ਅਤੇ ਵਣਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਹਿਕਾਰਤਾ ਤੇ ਪ੍ਰਹੁਣਾਚਾਰੀ ਅਤੇ ਕਾਨੂੰਨੀ ਤੇ ਵਿਧਾਨਕ ਮਾਮਲੇ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...