ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 24 ਮਾਰਚ
ਹਿਮਾਚਲ ਅਤੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੀ ਟਰੈਫਿਕ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਹੋ ਕੇ ਲੰਘਦੀ ਹੈ, ਲਈ ਹੋਲਾ ਮਹੱਲਾ ਕਾਰਨ ਬਦਲਵੇਂ ਰੂਟਾਂ ਦਾ ਪ੍ਰਬੰਧ 26 ਤੋਂ 29 ਮਾਰਚ ਤੱਕ ਕੀਤਾ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਐੱਸਐੱਸਪੀ ਡਾ. ਅਖਿਲ ਚੌਧਰੀ ਦੱਸਿਆ ਕਿ ਸ਼ਹਿਰਾ ਨੂੰ ਬਾਰਾਂ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਤਕਰੀਬਨ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਹੋਲਾ ਮਹੱਲਾ ਦੇ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤ ਦੀ ਜਾਨ-ਮਾਲ ਦੀ ਰਾਖੀ ਲਈ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 125 ਦੇ ਕਰੀਬ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਬਦਲਵੇਂ ਰੂਟਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਮਾਚਲ ਦੇ ਊਨਾ ਵੱਲੋਂ ਆਉਣ ਵਾਲੀ ਟ੍ਰੈਫਿਕ ਨੂੰ 26 ਮਾਰਚ ਨੂੰ ਨੰਗਲ ਤੋਂ ਹੀ ਵਾਇਆ ਨੂਰਪੁਰ ਬੇਦੀ ਰੋਪੜ ਹੈੱਡਵਰਕਸ ਵੱਲ ਡਾਇਵਰਟ ਕੀਤਾ ਜਾਵੇਗਾ ਅਤੇ ਇਸੇ ਤਰੀਕੇ ਚੰਡੀਗੜ੍ਹ ਤੋਂ ਰੋਪੜ ਹੁੰਦੇ ਹੋਏ ਉਨ੍ਹਾਂ ਜਾਣ ਵਾਲੀ ਟ੍ਰੈਫਿਕ ਨੂੰ ਵੀ ਇਸੇ ਰਸਤੇ ਰਸਤੇ ਰਾਹੀਂ ਹਿਮਾਚਲ ਭੇਜਿਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਜਦੋਂ ਸ੍ਰੀ ਆਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਤੋਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਰੋਨੋਵਾਇਰਸ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੇ।