ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੁਲਾਈ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ ਵਾਸਤੇ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਹੋਰ ਉਤਸ਼ਾਹਿਤ ਕਰੇਗੀ| ਇੱਥੇ ਪੇਡਾ ਭਵਨ ਵਿੱਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੋਲਰ ਖੇਤੀ ਪੰਪਾਂ ਦੀਆਂ ਸੰਭਾਵਨਾਵਾਂ ਤਲਾਸ਼ਣ| ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਹਿਰਾਂ ਉੱਤੇ ਲਗਪਗ 1750 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾ ਸਕਦੇ ਹਨ|