ਚੰਡੀਗੜ੍ਹ: ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀਜੀਆਰਐੱਸ ਪੋਰਟਲ ਉੱਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਸਮੇਤ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਏਆਈ ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ। -ਟਨਸ