
ਨਵੀਂ ਦਿੱਲੀ, 9 ਅਪਰੈਲ
ਕਾਂਗਰਸ ਨੇ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਥਾਪ ਦਿੱਤਾ ਹੈ। ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਸਬੰਧੀ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਏ. ਵੇਣੂਗੋਪਾਲ ਨੇ ਦੇਰ ਰਾਤ ਪੱਤਰ ਜਾਰੀ ਕੀਤਾ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦਲ ਦੇ ਆਗੂ ਵਜੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਨਾਂ ’ਤੇ ਮੋਹਰ ਲੱਗੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਪ ਨੇਤਾ ਲਾਇਆ ਗਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ