ਪੱੱਤਰ ਪ੍ਰੇਰਕ
ਪਠਾਨਕੋਟ, 30 ਜੂਨ
ਜੰਮੂ ਕਸ਼ਮੀਰ ’ਚ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਪੰਜਾਬ ਦੀ ਅਖੀਰਲੀ ਸਰਹੱਦ ਮਾਧੋਪੁਰ ’ਤੇ ਯਾਤਰੀਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐਤਕੀ ਪਹਿਲੀ ਵਾਰ ਰੈਪਿਡ ਐਕਸ਼ਨ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਮਾਧੋਪੁਰ ਵਿੱਚ ਅਮਰਨਾਥ ਯਾਤਰਾ ਕਮਾਂਡ ਸੈਂਟਰ ਬਿਜਲੀ ਵਿਭਾਗ ਦੇ ਆਰਾਮ ਘਰ ਵਿੱਚ ਸਥਾਪਤ ਕੀਤਾ ਗਿਆ ਹੈ। ਸੁਜਾਨਪੁਰ ਦੇ ਥਾਣਾ ਮੁਖੀ ਨਵਦੀਪ ਸ਼ਰਮਾ ਅਨੁਸਾਰ ਮਾਧੋਪੁਰ ਹਾਈਵੇਅ ’ਤੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਰੀਬ 6 ਦਰਜਨ ਤੋਂ ਜ਼ਿਆਦਾ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਅਤੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ।