ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਤੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਵੀ ਰਹਿ ਚੁੱਕੇ ਹਨ। ਉਹ ਸੈਣੀ ਖ਼ਿਲਾਫ਼ ਚੱਲ ਰਹੇ ਕਈ ਮਾਮਲਿਆਂ ਵਿਚ ਉਨ੍ਹਾਂ ਦੀ ਪੈਰਵੀ ਕਰ ਚੁੱਕੇ ਹਨ। -ਪੀਟੀਆਈ