ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ
ਸੰਕੇਤਕ ਤਸਵੀਰ।
Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਕਿਹਾ ਕਿ ਸ਼ਾਹ ਨੇ ਦੋਵਾਂ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਲਗਾਤਾਰ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਜ ਸਰਕਾਰ ਨੇ ਐਤਵਾਰ ਨੂੰ ਸਕੂਲਾਂ ਵਿਚ ਛੁੱਟੀਆਂ 3 ਸਤੰਬਰ ਤੱਕ ਵਧਾ ਦਿੱਤੀਆਂ ਸਨ।

Advertisement

ਅਧਿਕਾਰੀਆਂ ਅਨੁਸਾਰ ਪੰਜਾਬ ਵਿੱਚ ਅਗਸਤ ਵਿੱਚ 253.7 ਮਿਲੀਮੀਟਰ ਮੀਂਹ ਪਿਆ, ਜੋ ਕਿ ਆਮ ਨਾਲੋਂ 74 ਪ੍ਰਤੀਸ਼ਤ ਵੱਧ ਹੈ ਅਤੇ 25 ਸਾਲਾਂ ਵਿੱਚ ਸੂਬੇ ਵਿੱਚ ਸਭ ਤੋਂ ਵੱਧ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਕਰੀਬ 1,000 ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

 

Advertisement
Show comments