ਪੱਤਰ ਪ੍ਰੇਰਕ
ਅਮਲੋਹ, 17 ਅਗਸਤ
ਨਗਰ ਕੌਂਸਲ ਅਮਲੋਹ ਦੀ ਮੀਟਿੰਗ ਕੌਂਸਲ ਪ੍ਰਧਾਨ ਡਾ. ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 4 ਕਰੋੜ ਰੁਪਏ ਦੇ ਮਤੇ ਪਾਸ ਕੀਤੇ ਗਏ। ਇਸ ਮੀਟਿੰਗ ਵਿਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸ਼ਿਰਕਤ ਕੀਤੀ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਮੀਤ ਪ੍ਰਧਾਨ ਹੈਪੀ ਸੇਢਾ, ਕੌਂਸਲਰ ਪੂਨਮ ਜਿੰਦਲ, ਬਲਤੇਜ ਸਿੰਘ, ਕਮਲਜੀਤ ਕੌਰ, ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਸਾਬਕਾ ਕੌਂਸਲਰ ਰਾਕੇਸ਼ ਸ਼ਾਹੀ ਆਦਿ ਸ਼ਾਮਲ ਸਨ।