ਗੁਰਦੇਵ ਸਿੰਘ ਗਹੂੰਣ
ਬਲਾਚੌਰ, 26 ਸਤੰਬਰ
ਲੈਫਟੀਨੈਂਟ ਕਰਨਲ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰਪਤੀ ਵਲੋਂ ਸੈਨਾ ਮੈਡਲ ਨਾਲ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਖੁਰਦਾਂ ਵਾਸੀਆਂ ’ਚ ਖੁਸ਼ੀ ਦੀ ਲਹਿਰ ਹੈ। ਲੈਫਟੀਨੈਂਟ ਕਰਨਲ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਖੁਰਦਾਂ ਪਹੁੰਚਣ ’ਤੇ ਸਮੂਹ ਪਿੰਡ ਵਾਸੀਆਂ ਵਲੋਂ ਪਿੰਡ ਦੇ ਸਿੰਘ ਸਭਾ ਗੁਰਦੁਆਰਾ ਵਿਖੇ ਖੁਸ਼ੀ ’ਚ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਜਨ ਸਿੰਘ ਅਤੇ ਕਰਨਲ ਜੋਗਿੰਦਰ ਸਿੰਘ ਨੇ ਕਿਹਾ ਕਿ ਲੈਫਟੀਨੈਂਟ ਕਰਨਲ ਅੰਮ੍ਰਿਤਪਾਲ ਸਿੰਘ ਨੇ ਇਹ ਵੱਡੀ ਪ੍ਰਾਪਤੀ ਕਰਕੇ ਪਿੰਡ ਖੁਰਦਾਂ ਅਤੇ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਸਮਾਗਮ ਦੌਰਾਨ ਲੈਫਟੀਨੈਂਟ ਕਰਨਲ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਜਨ ਸਿੰਘ, ਕਰਨਲ ਜੋਗਿੰਦਰ ਸਿੰਘ, ਦਲਜੀਤ ਸਿੰਘ ਬੈਂਸ, ਕੈਪਟਨ ਕਸ਼ਮੀਰ ਸਿੰਘ, ਸੂਬੇਦਾਰ ਕੁਲਦੀਪ ਸਿੰਘ, ਇੰਸਪੈਕਟਰ ਸ਼ਿੰਗਾਰਾ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਸਮੂਹ ਨਗਰ ਵਾਸੀਆਂ ਦਾ ਧੰਨਵਾਦ ਕੀਤਾ।