ਬਠਿੰਡਾ ਜੇਲ੍ਹ ’ਚ ਬੰਦ Amritpal Singh Mehro ਨੂੰ ਮੈਡੀਕਲ ਜਾਂਚ ਲਈ ਏਮਜ਼ ਲਿਆਂਦਾ
ਸੋਸ਼ਲ ਮੀਡੀਆ ਇਨਫਲੂਐਂਸਰ (Influencer) ਕਮਲ ਕੌਰ ਦੇ ਕਤਲ ਮਾਮਲੇ ਵਿੱਚ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਸ਼ਨਿੱਚਰਵਾਰ ਨੂੰ ਮੈਡੀਕਲ ਜਾਂਚ ਲਈ ਏਮਜ਼ (AIIMS) ਬਠਿੰਡਾ ਲਿਆਂਦਾ ਗਿਆ। ਉਸ ਦੇ ਨਾਲ ਜੇਲ੍ਹ ਵਿੱਚ ਬੰਦ ਇੱਕ ਹੋਰ ਮੁਲਜ਼ਮ ਜਸਪ੍ਰੀਤ...
ਸੋਸ਼ਲ ਮੀਡੀਆ ਇਨਫਲੂਐਂਸਰ (Influencer) ਕਮਲ ਕੌਰ ਦੇ ਕਤਲ ਮਾਮਲੇ ਵਿੱਚ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਸ਼ਨਿੱਚਰਵਾਰ ਨੂੰ ਮੈਡੀਕਲ ਜਾਂਚ ਲਈ ਏਮਜ਼ (AIIMS) ਬਠਿੰਡਾ ਲਿਆਂਦਾ ਗਿਆ। ਉਸ ਦੇ ਨਾਲ ਜੇਲ੍ਹ ਵਿੱਚ ਬੰਦ ਇੱਕ ਹੋਰ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਵੀ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੱਖਾਂ ਸਬੰਧੀ ਸਮੱਸਿਆ ਅਤੇ ਜਸਪ੍ਰੀਤ ਸਿੰਘ ਨੂੰ ਪੱਥਰੀ ਦੀ ਜਾਂਚ ਲਈ ਏਮਜ਼ (AIIMS) ਹਸਪਤਾਲ ਲਿਆਂਦਾ ਗਿਆ। ਡੀ ਐੱਸ ਪੀ (DSP) ਐੱਚ ਐੱਸ ਸਰਾਂ ਨੇ ਦੱਸਿਆ ਕਿ ਦੋਵਾਂ ਦੀ ਮੈਡੀਕਲ ਜਾਂਚ ਕਰਵਾਈ ਗਈ ਅਤੇ ਲੋੜੀਂਦੀ ਦਵਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਮੁਤਾਬਕ ਇਹ ਸਿਰਫ਼ ਰੁਟੀਨ ਮੈਡੀਕਲ ਜਾਂਚ ਸੀ ਅਤੇ ਦੋਵਾਂ ਦੀ ਸਿਹਤ ਸਥਿਤੀ ਸਥਿਰ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 2025 ਵਿੱਚ 9-10 ਜੂਨ ਦੀ ਰਾਤ ਨੂੰ ਕਮਲ ਕੌਰ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ। ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਮਿਲੀ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਪਹਿਲਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋ ਵਿਦੇਸ਼ ਫ਼ਰਾਰ ਹੋ ਗਿਆ ਸੀ। ਬਾਅਦ ਵਿੱਚ ਬਠਿੰਡਾ ਪੁਲੀਸ ਉਸ ਨੂੰ ਪੰਜਾਬ ਲੈ ਕੇ ਆਈ, ਜਿਸ ਤੋਂ ਬਾਅਦ ਉਹ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਹੈ।
