DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Amritpal Singh Party: ‘ਵਾਰਿਸ ਪੰਜਾਬ ਦੇ’ ਸਰਕਾਰ ਵਿੱਚ ਦੱਬੇ-ਕੁਚਲੇ ਲੋਕ ਭਾਗੀਦਾਰ ਹੋਣਗੇ: ਇਯਾਲੀ

ਨਸ਼ਿਆਂ ਦਾ ਖ਼ਾਤਮਾ ਹੋਵੇਗਾ ਸਰਕਾਰ ਦਾ ਪਹਿਲਾ ਕੰਮ

  • fb
  • twitter
  • whatsapp
  • whatsapp
featured-img featured-img
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪਾਰਟੀ ਵਿਚ ਸ਼ਾਮਲ ਹੋਏ ਪਿੰਡ ਵਾਸੀਆਂ ਦਾ ਸਿਰੋਪਾਓ ਪਾਕੇ ਸਵਾਗਤ ਕਰਦੇ ਹੋਏ ਫੋਟੋ ਹਰਦੀਪ ਸਿੰਘ
Advertisement

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਜੇਕਰ ਪੰਜਾਬ ਅੰਦਰ ਪਾਰਟੀ ਦੀ ਸਰਕਾਰ ਦਾ ਗਠਨ ਹੁੰਦਾ ਹੈ ਤਾਂ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਇਸ ਵਿੱਚ ਬਰਾਬਰ ਦੀ ਭਾਈਵਾਲੀ ਹੋਵੇਗੀ। ਹਲਕੇ ਦੇ ਪਿੰਡ ਸਿੰਘਪੁਰਾ ਮੁੰਨਣ ਵਿਖੇ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਇਯਾਲੀ ਨੇ ਕਿਹਾ ਕਿ ਪਾਰਟੀ ਦੀ ਸਰਕਾਰ ਜਿੱਥੇ ਦੱਬੇ-ਕੁਚਲੇ ਵਰਗ ਦੇ ਲੋਕਾਂ ਨੂੰ ਭਾਗੀਦਾਰ ਬਣਾਏਗੀ, ਉੱਥੇ ਸਮਾਜ ਵਿੱਚ ਬਰਾਬਰਤਾ ਦੇ ਮੁਕੰਮਲ ਅਧਿਕਾਰ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਭ ਕੁਝ ਸਪੱਸ਼ਟ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ, ਸੂਬੇ ਅੰਦਰੋਂ ਦਹਿਸ਼ਤ ਦਾ ਮਾਹੌਲ ਖ਼ਤਮ ਕਰਨਾ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਕਿਸਾਨਾਂ ਸਮੇਤ ਹਰੇਕ ਵਰਗ ਦੇ ਹਿੱਤਾਂ ਦੀ ‘ਵਾਰਿਸ ਪੰਜਾਬ ਦੇ’ ਸਰਕਾਰ ਵਿੱਚ ਰਾਖੀ ਹੋਵੇਗੀ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਾਡੇ ਗੁਰੂਆਂ ਦੀ ਪਵਿੱਤਰ ਧਰਤੀ ਹੈ, ਪਰ ਸਿਆਸੀ ਧਿਰਾਂ ਨੇ ਇਸ ਦੀ ਪਵਿੱਤਰਤਾ ਨੂੰ ਬੁਰੀ ਤਰ੍ਹਾਂ ਭੰਗ ਕੀਤਾ ਹੋਇਆ ਹੈ। ਪਾਰਟੀ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਦੇ ਇਲਾਵਾ ਆਪਸੀ ਭਾਈਚਾਰਕ ਸਾਂਝ ਨੂੰ ਪੱਕਾ ਕਰਨ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਪਾਰਟੀ ਦੇ ਹਲਕੇ ਵਿਚਲੇ ਆਗੂ ਜਸਵਿੰਦਰ ਸਿੰਘ ਸਿੱਧੂ ਦੀ ਸਰਾਹਣਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰ ਰਹੇ ਹਨ, ਜਿਸ ਸਦਕਾ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ।

Advertisement

ਇਸ ਮੌਕੇ ਜਸਵਿੰਦਰ ਸਿੰਘ ਸਿੱਧੂ ਨੇ ਵੀ ਇਕੱਠ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਿੱਧੂ ਦੀ ਪ੍ਰੇਰਨਾ ਨਾਲ ਅੱਜ ਅਕਾਲੀ ਦਲ (ਬਾਦਲ) ਦੇ ਪੰਚਾਇਤ ਸਮਿਤੀ ਮੈਂਬਰ ਬਲਵਿੰਦਰ ਸਿੰਘ ਬੈਂਸ, ਸਾਬਕਾ ਸਰਪੰਚ ਜਗਰੂਪ ਸਿੰਘ ਅਤੇ ਕੁਲਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਏ। ਵਿਧਾਇਕ ਇਯਾਲੀ ਨੇ ਸਾਰਿਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ।

ਇਸ ਮੌਕੇ ਪਾਰਟੀ ਦੇ ਹਲਕੇ ਵਿਚਲੇ ਆਗੂ ਕਰਮਜੀਤ ਸਿੰਘ ਰਸੂਲਪੁਰ, ਸੰਦੀਪ ਸਿੰਘ ਮੌਜਗੜ੍ਹ, ਹਰਪ੍ਰੀਤ ਸਿੰਘ ਸਮਰਾ, ਮਨਜੀਤ ਸਿੰਘ ਖਹਿਰਾ, ਬਲਜਿੰਦਰ ਸਿੰਘ ਮਹਿਰੋਂ, ਗੁਰਵੰਤ ਸਿੰਘ ਨਿਹਾਲਗੜ੍ਹ, ਬਾਬਾ ਰਘਬੀਰ ਸਿੰਘ, ਜਗਜੀਤ ਸਿੰਘ ਬੈਂਸ ਅਤੇ ਬਚਿੱਤਰ ਸਿੰਘ ਮਹਿਲ ਆਦਿ ਵੀ ਹਾਜ਼ਰ ਸਨ।

Advertisement
×