ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੂਨ
ਜੂਨ 1984 ’ਚ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸਮਾਗਮ ਦੇ ਸਬੰਧ ਵਿਚ ਅੱਜ ਅਖੰਡ ਪਾਠ ਆਰੰਭ ਕੀਤਾ ਗਿਆ। ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਪੁਲੀਸ ਵੱਲੋਂ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ ਅਤੇ ਚੌਕਸੀ ਵਧਾਈ ਗਈ ਹੈ। ਗੋਲੀ ਲੱਗੇ ਪਾਵਨ ਸਰੂਪ ਦੇ ਦੂਜੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ।