ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੂਨ
ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਹਰਿਮੰਦਰ ਸਾਹਿਬ ਵਿੱਚ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਸੰਗਤ ਦੇ ਦਰਸ਼ਨ ਲਈ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜ਼ਖ਼ਮੀ ਪਾਵਨ ਸਰੂਪ ਨੂੰ ਸਿੱਖ ਸੰਗਤ ਦੇ ਦਰਸ਼ਨ ਲਈ ਅਕਾਲ ਤਖ਼ਤ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਦੇ ਅਸਥਾਨ ’ਤੇ ਸੰਗਤ ਦਰਸ਼ਨ ਲਈ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਫ਼ੌਜੀ ਗੋਲੀਆਂ ਲੱਗਣ ਨਾਲ ਛੱਲਣੀ ਹੋਏ ਸੋਨੇ ਦੇ ਪੱਤਰੇ ਵੀ ਸੰਗਤ ਦਰਸ਼ਨ ਲਈ ਰੱਖੇ ਜਾਣਗੇ।