DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar: ਛੇਵੇਂ ਗੁਰੂ ਦੇ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ Nagar Kirtan

ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ’ਚ ਭਲਕੇ ਗੁਰਮਤਿ ਸਮਾਗਮ ਹੋਵੇਗਾ

  • fb
  • twitter
  • whatsapp
  • whatsapp
featured-img featured-img
ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਲਈ ਲਿਜਾਏ ਜਾਣ ਦਾ ਦ੍ਰਿਸ਼।
Advertisement

ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਦੀ ਮੁਗਲ ਫ਼ੌਜਾਂ ਨਾਲ ਹੋਈ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗਿਆਨੀ ਬਲਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਤੇ ਹਾਥੀਆਂ ਸਮੇਤ ਸ਼ਾਮਲ ਹੋਏ ਅਤੇ ਰਸਤੇ ਵਿਚ ਨਗਰ ਕੀਰਤਨ ਦਾ ਸੰਗਤ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 14 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ।

Advertisement

ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਦਇਆ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ ਖ਼ਾਲਸਾ ਸਮੇਤ ਸੰਗਤ ਹਾਜ਼ਰ ਸੀ।

Advertisement

Advertisement
×