ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ 26 ਅਗਸਤ
ਅੰਮ੍ਰਿਤਸਰ ਦਿਹਾਤੀ ਪੁਲੀਸ ਅੱਜ ਪਠਾਨਕੋਟ ਦੇ ਮਾਧੋਪੁਰ ਵਿਚੋਂ 16 ਕਿੱਲੋ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੁਲਜ਼ਮ ਵਲੋਂ ਜੰਮੂ-ਕਸ਼ਮੀਰ ਤੋਂ ਹੈਰੋਇਨ ਦੀ ਖੇਪ ਲਿਆਂਦੀ ਜਾ ਰਹੀ ਸੀ। ਇਸ ਸਬੰਧੀ ਕੱਥੂਨੰਗਲ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਟੈਕਸੀ ਚਾਲਕ ਹੈ ਤੇ ਚਿੱਟੀ ਇਨੋਵਾ ’ਤੇ ਜਦੋਂ ਮਾਧੋਪੁਰ ਪੁੱਜਿਆ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ।