ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਮਾਰਚ .
ਨਵੇਂ ਵਰ੍ਹੇ ਸੰਮਤ 553 ਦਾ ਨਾਨਕਸ਼ਾਹੀ ਕੈਲੰਡਰ ਅੱਜ ਇਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ। ਕੈਲੰਡਰ ਗੁਰੂ ਤੇਗ ਬਹਾਦੁਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਤ ਹੈ। ਭਲਕੇ ਇਕ ਚੇਤ 14 ਮਾਰਚ ਨੂੰ ਨਵਾਂ ਸਾਲ ਸ਼ੁਰੂ ਹੋ ਰਿਹਾ ਹੈ।
ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਅੰਗਰੇਜ਼ੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਦੀ ਸ਼ੁਰੂਆਤ ਅਤੇ ਪ੍ਰਚਾਰ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਸਿੱਖ ਸੰਗਤ ਵੀ ਨਾਨਕਸ਼ਾਹੀ ਕੈਲੰਡਰ ਦੇ ਨਵੇਂ ਵਰ੍ਹੇ ਬਾਰੇ ਪ੍ਰਚਾਰ ਕਰੇ।