ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ 25 ਜੇਲ੍ਹਾਂ ਵਿੱਚੋਂ 19 ਵਿੱਚ 95 ਫ਼ੀਸਦ ਤੋਂ ਵੱਧ ਨਸ਼ੇ ਤੋਂ ਪੀੜਤ ਕੈਦੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੀਅਰ ਸਪੋਰਟ ਨੈੱਟਵਰਕ ਨੂੰ ਬਾਕੀ 6 ਜੇਲ੍ਹਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀਅਰ ਸਪੋਰਟ ਆਊਟਪੇਸੈਂਟ ਓਪੀਅਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਮਾਡਲ ਦੇ 3 ਜ਼ਰੂਰੀ ਥੰਮ੍ਹਾਂ ਜਿਵੇਂ ਕਿ ਮੈਡੀਕੇਸ਼ਨ, ਪੀਅਰ ਸਪੋਰਟ ਅਤੇ ਕਾਊਂਸਲਿੰਗ, ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਅਨੌਨੇਮਸ (ਐੱਨਏ) ਦੇ ਸਹਿਯੋਗ ਨਾਲ ਪੀਅਰ ਸਪੋਰਟ ਨੈਟਵਰਕ ਸਥਾਪਤ ਕੀਤਾ ਜਾਵੇਗਾ। ਨਾਰਕੋਟਿਕਸ ਅਨੌਨੇਮਸ (ਐੱਨਏ) ਇੱਕ ਕੌਮਾਂਤਰੀ ਨਾਨ-ਪਰਾਫਿਟ ਫੈਲੋਸ਼ਿਪ, ਸੁਸਾਇਟੀ ਹੈ ਜੋ ਨਸ਼ਿਆਂ ਨਾਲ ਨਜਿੱਠਣ ਲਈ ਪੁਰਸ਼ਾਂ ਅਤੇ ਮਹਿਲਾਵਾਂ ਦੀ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਅਨੁਸਾਰ ਨਸ਼ਾਖੋਰੀ ਨੂੰ ਰੋਕਿਆ ਜਾ ਸਕਦਾ ਹੈ ਅਤੇ ਐੱਨਏ 12-ਪੜਾਅ ਪ੍ਰੋਗਰਾਮ ਰਾਹੀਂ ਨਸ਼ਾ ਪੀੜਤਾਂ ਦੀ ਸਿਹਤ ਵਿੱਚ ਸੁਧਾਰ ਲਿਆਉਣਾ ਸੰਭਵ ਹੈ। -ਟਨਸ