ਪੱਤਰ ਪ੍ਰੇਰਕ
ਅਟਾਰੀ, 14 ਜੂਨ
ਨਵੀਂ ਦਿੱਲੀ ਸਥਿਤ ਇਜ਼ਰਾਈਲੀ ਦੂਤਘਰ ਦੇ ਕੌਂਸਲਰ ਮਨਿਸਟਰ ਗਾਲਿਟ ਲਾਰੋਚ ਨੇ ਅੱਜ ਪਰਿਵਾਰਕ ਮੈਂਬਰਾਂ ਸਮੇਤ ਅਟਾਰੀ ਸਰਹੱਦ ਪੁੱਜ ਕੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਦੇ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਟਾਰੀ ਸਰਹੱਦ ਵਿੱਚ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿੱਲਰ ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਅਰੁਨ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਪੁਲੀਸ ਵੀ ਉਨ੍ਹਾਂ ਦੇ ਨਾਲ ਸਨ।