DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਂਗਣਵਾੜੀ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਫੂਕੀਆਂ

ਚਾਰ ਜ਼ਿਲ੍ਹਿਆਂ ਦੀ ਕਨਵੈਨਸ਼ਨ ਦੌਰਾਨ ਦੇਸ਼ ਦੇ ਮਿਹਨਤਕਸ਼ਾਂ ਨੂੰ ਇੱਕਜੁੱਟ ਹੋਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਕੇਂਦਰੀ ਬਜਟ ਦੀਆਂ ਕਾਪੀਆਂ ਫ਼ੂਕਦੀਆਂ ਹੋਈਆਂ ਆਂਗਣਵਾੜੀ ਵਰਕਰ।
Advertisement

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 12 ਫਰਵਰੀ ਦੀ ਦੇਸ਼ਿਵਆਪੀ ਹੜਤਾਲ ਦੀ ਤਿਆਰੀ ਅਤੇ ਕੇਂਦਰੀ ਬਜਟ ਦੇ ਵਿਰੋਧ ਵਿਚ ਚਾਰ ਜ਼ਿਲ੍ਹਿਆਂ ਲੁਧਿਆਣਾ, ਬਰਨਾਲਾ, ਮਾਲੇਰਕੋਟਲਾ ਅਤੇ ਸੰਗਰੂਰ ਦੀ ਕਨਵੈਨਸ਼ਨ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ, ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਤੇ ਸੂਬਾ ਮੀਤ ਪ੍ਰਧਾਨ ਦੇਵ ਰਾਜ ਵਰਮਾ ਸ਼ਾਮਲ ਹੋਏ। ਕਨਵੈਨਸ਼ਨ ਦੌਰਾਨ ਦੇਸ਼ਿਵਆਪੀ ਹੜਤਾਲ ਨੂੰ ਸਫ਼ਲ ਬਣਾਉਣ ਦਾ ਅਹਿਦ ਲਿਆ ਗਿਆ। ਇਸ ਤੋਂ ਬਾਅਦ ਆਂਗਣਵਾੜੀ ਵਰਕਰਾਂ ਵਲੋਂ ਦਿੱਲੀ-ਲੁਧਿਆਣਾ ਸਟੇਟ ਹਾਈਵੇਅ ਉਪਰ ਸਥਿਤ ਭਗਵਾਨ ਮਹਾਵੀਰ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਆਵਾਜਾਈ ਠੱਪ ਕਰਕੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜਦਿਆਂ ਪ੍ਰਦਰਸ਼ਨ ਕੀਤਾ ਗਿਆ। ਸੰਵਿਧਾਨ ਅਤੇ ਕਿਰਤ ਕਾਨੂੰਨਾਂ ਅਤੇ ਲੋਕਤੰਤਰ ਵਿੱਚ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ।

ਇਸ ਤੋਂ ਪਹਿਲਾਂ ਕਨਵੈਨਸ਼ਨ ਦੌਰਾਨ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕੇਂਦਰੀ ਬਜਟ ਖਿਲਾਫ਼ ਤਿੱਖਾ ਰੋਸ ਜਤਾਉਂਦਿਆਂ ਕਿਹਾ ਕਿ ਬਜਟ ਵਿਚ ਆਂਗਣਵਾੜੀ ਵਰਕਰ-ਹੈਲਪਰ ਸਮੇਤ ਸਮੂਹ ਸਕੀਮ ਵਰਕਰਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਸਾਲ 2018 ਤੋਂ ਲੈ ਕੇ ਕੇਂਦਰ ਵੱਲੋਂ ਸਕੀਮ ਵਰਕਰਾਂ ਲਈ ਇੱਕ ਰੁਪਏ ਵੀ ਮਾਣ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ, ਜਦੋਂ ਕਿ ਇਨ੍ਹਾਂ ਦਿਨਾਂ ਵਿੱਚ ਮਹਿੰਗਾਈ ਅਤਿ ਦੀ ਹੋ ਗਈ ਹੈ। ਸ੍ਰੀ ਚੰਦਰ ਸ਼ੇਖਰ ਨੇ ਕਿਹਾ ਕਿ ਦੇਸ਼ ਵਿੱਚ ਨਿੱਜੀਕਰਨ ਵੱਧ ਰਿਹਾ ਹੈ ਅਤੇ ਲੋਕ ਹਿੱਤ ਕਾਨੂੰਨਾਂ ਦਾ ਘਾਣ ਹੋ ਰਿਹਾ ਹੈ। ਯੂਨੀਅਨ ਦੀ ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਾਲਾਂ ਤੋਂ ਘੱਟ ਮਾਣ-ਭੱਤੇ, ਅਸਥਾਈ ਦਰਜੇ ਅਤੇ ਅਸੁਰੱਖਿਅਤ ਕੰਮਕਾਜੀ ਹਾਲਾਤ ਵਿੱਚ ਕੰਮ ਕਰਨ ਲਈ ਮਜਬੂਰ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਵਲੋਂ 22 ਫਰਵਰੀ ਨੂੰ ਵਿਭਾਗੀ ਮੰਤਰੀ ਬਲਜੀਤ ਕੌਰ ਦੇ ਘਿਰਾਓ ਦਾ ਵੀ ਐਲਾਨ ਕੀਤਾ ਗਿਆ। ਕਨਵੈਨਸ਼ਨ ਨੂੰ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਔਲਖ, ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਾਂਵਾਲ, ਕੌਮੀ ਮੀਤ ਪ੍ਰਧਾਨ ਮਨਦੀਪ ਕੁਮਾਰੀ, ਕ੍ਰਿਸ਼ਨਾ ਕੁਮਾਰੀ, ਤ੍ਰਿਸ਼ਨਜੀਤ ਕੌਰ, ਸੀਟੂ ਆਗੂ ਸਤਵੀਰ ਤੁੰਗਾਂ, ਜਸਮੇਲ ਕੌਰ ਮਿੱਡ-ਡੇ-ਮੀਲ ਪ੍ਰਧਾਨ ਤੇ ਸੁਰਜੀਤ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×