ਪੱਤਰ ਪ੍ਰੇਰਕ
ਚੰਡੀਗੜ੍ਹ, 20 ਮਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 22 ਮਈ ਨੂੰ ਫਰੀਦਕੋਟ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਰੱਖਿਆ ਗਿਆ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੁੱਖ ਮੰਗ ਪਿਛਲੇ ਦੋ ਮਹੀਨਿਆਂ ਤੋਂ ਰੁਕੀਆਂ ਪਈਆਂ ਤਨਖਾਹਾਂ ਦੀ ਸੀ ਜਿਸ ਦਾ ਬਜਟ ਸਰਕਾਰ ਨੇ ਜਾਰੀ ਕਰ ਦਿੱਤਾ ਹੈ। ਬਾਕੀ ਮੰਗਾਂ ਸਬੰਧੀ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਅਗਲੇ ਹਫ਼ਤੇ ਚੰਡੀਗੜ੍ਹ ਵਿਚ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਨ ਦਾ ਵਾਅਦਾ ਕੀਤਾ ਹੈ।