ਇਕਬਾਲ ਸਿੰਘ ਸ਼ਾਂਤ
ਲੰਬੀ, 13 ਜੁਲਾਈ
ਅੱਜ ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਰਿਹਾਇਸ਼ ਘੇਰ ਲਈ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੱਕੀ ਮੰਗਾਂ ਲਈ ਅੱਜ ਤੜਕਸਾਰ 5 ਵਜੇ ਪਿੰਡ ਬਾਦਲ ਵਿਖੇ ਸ੍ਰੀ ਬਾਦਲ ਦੀ ਰਿਹਾਇਸ਼ ਮੂਹਰੇ ਭੁੱਖ ਹੜਤਾਲ ਕੀਤੀ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਇੱਕ ਮੰਗ ਨਹੀਂ ਮੰਨੀ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸੂਬਾ ਉਨ੍ਹਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।