ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਚੰਡੀਗੜ੍ਹ ’ਚ ਧਰਨਾ ਅੱਜ

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ...
Advertisement

ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦੇਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਸਥਿਤ ਬਾਲ ਵਿਕਾਸ ਤੇ ਇਸਤਰੀ ਵਿਭਾਗ ਦੇ ਦਫ਼ਤਰ ਅੱਗੇ ਮੰਗਾਂ ਦੀ ਪੂਰਤੀ ਲਈ ਯੂਨੀਅਨ ਵੱਲੋਂ ਧਰਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਦਾ ਸਮਾਂ ਬੀਤਣ ’ਤੇ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੇ ਮਾਣ ਭੱਤੇ ਦਾ ਹਿੱਸਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਆਪਣੇ ਵਿਭਾਗ ਦੇ ਕੰਮ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦਾ ਕੰਮ ਵੀ ਦਿੱਤਾ ਜਾ ਰਿਹਾ ਹੈ, ਜੋ ਕਿ ਡਿਪੂ ਹੋਲਡਰਾਂ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਸਮਾਰਟ ਫ਼ੋਨ ਵੀ ਨਹੀਂ ਦਿੱਤੇ ਗਏ।

Advertisement
Advertisement
Show comments