ਆਂਗਣਵਾੜੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਦੀ ਆਨਲਾਈਨ ਹੜਤਾਲ ਸ਼ੁਰੂ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਆਨਲਾਈਨ ਹੜਤਾਲ ਦਾ ਅੱਜ ਪਹਿਲਾ ਦਿਨ ਕਾਮਯਾਬ ਰਿਹਾ। ਯੂਨੀਅਨ ਦੀ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ, ਕੌਮੀ ਪ੍ਰਧਾਨ...
Advertisement
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਆਨਲਾਈਨ ਹੜਤਾਲ ਦਾ ਅੱਜ ਪਹਿਲਾ ਦਿਨ ਕਾਮਯਾਬ ਰਿਹਾ। ਯੂਨੀਅਨ ਦੀ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ, ਕੌਮੀ ਪ੍ਰਧਾਨ ਊਸ਼ਾ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮਨਦੀਪ ਕੁਮਾਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਕੇਂਦਰਾਂ ਵਿੱਚ ਹਾਜ਼ਰ ਹੋਏ ਅਤੇ ਰਜਿਸਟਰਾਂ ’ਤੇ ਕੰਮ ਕੀਤਾ, ਪਰ ਆਨਲਾਈਨ ਕੰਮ ਦੀ ਮੁਕੰਮਲ ਹੜਤਾਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਕੰਮ ਲਈ ਮੋਬਾਈਲ ਅਤੇ ਇੰਟਰਨੈੱਟ ਖਰਚ ਦਿੱਤੇ ਜਾਣੇ ਸਨ ਪਰ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਮੋਬਾਈਲ ਨਹੀਂ ਖਰੀਦੇ। ਯੂਨੀਅਨ ਵੱਲੋਂ ਵਿਭਾਗ ਦੇ ਸਕੱਤਰ ਨੂੰ ਨੋਟਿਸ ਭੇਜਦੇ ਹੋਏ ਜਾਣੂ ਕਰਵਾਇਆ ਗਿਆ ਹੈ ਕਿ ਜੇ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ ਹੈ।
Advertisement
Advertisement
×