ਆਂਗਣਵਾੜੀ ਵਰਕਰਾਂ ਵੱਲੋਂ ਸੰਘਰਸ਼ ਦੀ ਤਿਆਰੀ
‘ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ’ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਮਾਣ ਭੱਤਾ ਨਾ ਮਿਲਣ ਕਰ ਕੇ ਯੂਨੀਅਨ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਘਿਰਾਓ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਲਗਪਗ...
Advertisement
‘ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ’ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਮਾਣ ਭੱਤਾ ਨਾ ਮਿਲਣ ਕਰ ਕੇ ਯੂਨੀਅਨ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਘਿਰਾਓ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਲਗਪਗ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਪਰ ਸੂਬੇ ਦੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਸੈਂਟਰ ਫੰਡ ਨਹੀਂ ਦਿੱਤਾ ਗਿਆ, ਮਾਣ ਭੱਤਾ ਦੇਣ ’ਚ ਵੀ ਸਰਕਾਰ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਹਰ ਵਾਰ ਅਗਲੇ ਹਫ਼ਤੇ ਜਾਂ ਦਸ ਦਿਨਾਂ ਤੱਕ ਮਾਣ ਭੱਤਾ ਜਾਰੀ ਕਰਨ ਦਾ ਭਰੋਸਾ ਮਿਲਦਾ ਹੈ, ਪਰ ਹਾਲੇ ਤੱਕ ਮਾਣ ਭੱਤਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੁੱਖ ਵਿਭਾਗ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ ਕਿ ਜੇ ਇਸ ਹਫ਼ਤੇ ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ‘ਆਲ ਪੰਜਾਬ ਆਂਗਣਵਾੜੀ ਯੂਨੀਅਨ’ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ, ਜਿਸ ਦੀ ਜ਼ਿੰਮੇਵਾਰੀ ਮੁੱਖ ਵਿਭਾਗ ਦੀ ਹੋਵੇਗੀ।
Advertisement
Advertisement
×