DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਂਗਣਵਾੜੀ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ

ਮਾਣ-ਭੱਤਾ ਵਧਾਉਣ, ਸਰਕਾਰੀ ਦਰਜਾ ਤੇ ਸਮਾਜਿਕ ਸੁਰੱਖਿਆ ਸਮੇਤ ਹੋਰ ਮੰਗਾਂ ਉਠਾਈਆਂ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ।
Advertisement

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਅੱਜ ਇਥੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਆਂਗਣਵਾੜੀ ਫੈਡਰੇਸ਼ਨ ਦੀ ਜਨਰਲ ਸਕੱਤਰ ਕਾਮਰੇਡ ਊਸ਼ਾ ਰਾਣੀ ਨੇ ਵੀ ਸੰਬੋਧਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜਤਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੰਜਾਬ ਸੀਟੂ ਦੇ ਪ੍ਰਧਾਨ ਚੰਦਰਸ਼ੇਖਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਉੱਤੇ ਵੱਖ-ਵੱਖ ਸਰਵੇਖਣਾਂ, ਡਾਟਾ ਇਕੱਠਾ ਕਰਨ ਅਤੇ ਹੋਰ ਵਿਭਾਗੀ ਕੰਮਾਂ ਦਾ ਬੋਝ ਪਾਇਆ ਜਾ ਰਿਹਾ ਹੈ। ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਪੰਜਾਬ ਸਰਕਾਰ ਤੋਂ ਮਾਣਭੱਤੇ ਵਿੱਚ ਤੁਰੰਤ ਵਾਧਾ ਕਰਨ ਦੀ ਮੰਗ ਕੀਤੀ।

Advertisement

ਯੂਨੀਅਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਗਰੇਡ ਪੇਅ ਵਿੱਚ ਸ਼ਾਮਲ ਕਰਕੇ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ, ਪੈਨਸ਼ਨ, ਸਿਹਤ ਸਹੂਲਤ, ਬੀਮਾ ਅਤੇ ਹੋਰ ਸਮਾਜਿਕ ਸੁਰੱਖਿਆ ਲਾਭ ਦੇਣ ਦੀ ਮੰਗ ਕੀਤੀ।

Advertisement

ਇਸ ਤੋਂ ਇਲਾਵਾ ਖਾਲੀ ਅਸਾਮੀਆਂ ਭਰਨ, ਤਰੱਕੀਆਂ ਦੇਣ ਅਤੇ ਗ੍ਰੈਚੁਇਟੀ ਸਬੰਧੀ ਸੁਪਰੀਮ ਕੋਰਟ ਦੇ 2022 ਦੇ ਫੈਸਲੇ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਮੰਗ ਵੀ ਰੱਖੀ ਗਈ।

ਯੂਨੀਅਨ ਨੇ ਕਿਹਾ ਕਿ ਮੰਗਾਂ ’ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਖ਼ਬਰ ਲਿਖੇ ਜਾਣ ਅਤੇ ਦੇਰ ਰਾਤ ਤੱਕ ਸੰਘਰਸ਼ ਜਾਰੀ ਸੀ।

Advertisement
×