ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਂਗਨਵਾੜੀ ਵਰਕਰਾਂ ਨੂੰ ਮਿਲਣਗੇ ਮੋਬਾਈਲ ਫੋਨ

ਪੰਜਾਬ ਸਰਕਾਰ ਵੱਲੋਂ ਜਲਦ ਹੀ ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਅਤੇ ਆਂਗਨਵਾੜੀ ਵਰਕਰਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਪੰਜਾਬ...
Advertisement

ਪੰਜਾਬ ਸਰਕਾਰ ਵੱਲੋਂ ਜਲਦ ਹੀ ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਅਤੇ ਆਂਗਨਵਾੜੀ ਵਰਕਰਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ ਤਾਂ ਜੋ ਆਂਗਨਵਾੜੀ ਪੱਧਰ ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਤਨਖਾਹ ਵਿੱਚ ਵਾਧੇ, ਮੋਬਾਈਲ ਭੱਤੇ ਵਿੱਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

Advertisement
Advertisement
Show comments