ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 13 ਸਤੰਬਰ
ਬੀਤੀ ਦਿਨੀਂ ਫੌਤ ਹੋਏ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਅੰਗੀਠਾ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਅਰਦਾਸ ਕਰਵਾਈ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਕੌਰ ਆਦਿ ਹਾਜ਼ਰ ਸਨ।