ਸੌਰਭ ਮਲਿਕ
ਚੰਡੀਗੜ੍ਹ, 14 ਮਾਰਚ
ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਬਣ ਸਕਦੇ ਹਨ, ਇਸ ਸਬੰਧੀ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਦੂਜੇ ਪਾਸੇ ਅਨਮੋਲ ਰਤਨ ਨੇ ਸੰਪਰਕ ਕਰਨ ’ਤੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਇਸ ਸਬੰਧੀ ਕੋਈ ਲਿਖਤੀ ਜਾਣਕਾਰੀ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਕੌਂਸਲ ਆਫ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।