ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਕਾਰਨ ਫੌਤ ਵਿਅਕਤੀ ਦੇ ਵਾਰਸਾਂ ਨੂੰ ਮੁਆਵਜ਼ੇ ਦਾ ਐਲਾਨ

ਰੂਪਨਗਰ (ਪੱਤਰ ਪ੍ਰੇਰਕ): ਹਲਕਾ ਸ੍ਰੀ ਚਮਕੌਰ ਸਾਹਬਿ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਪਿੰਡ ਭਗਵੰਤਪੁਰਾ ਦੇ ਹੜ੍ਹ ਦੇ ਪਾਣੀ ਦੀ ਭੇਟ ਚੜ੍ਹੇ ਵਿਅਕਤੀ ਹਰਦੇਵ ਸਿੰਘ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ...
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਡਾ. ਚਰਨਜੀਤ ਸਿੰਘ। -ਫੋਟੋ: ਜਗਮੋਹਨ ਸਿੰਘ
Advertisement

ਰੂਪਨਗਰ (ਪੱਤਰ ਪ੍ਰੇਰਕ): ਹਲਕਾ ਸ੍ਰੀ ਚਮਕੌਰ ਸਾਹਬਿ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਪਿੰਡ ਭਗਵੰਤਪੁਰਾ ਦੇ ਹੜ੍ਹ ਦੇ ਪਾਣੀ ਦੀ ਭੇਟ ਚੜ੍ਹੇ ਵਿਅਕਤੀ ਹਰਦੇਵ ਸਿੰਘ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਂਦਿਆਂ ਹੋਇਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ’ਚ ਡੁੱਬ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਲਈ ਚਾਰ ਲੱਖ ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਦਿੱਤੀ ਜਾ ਰਹੀ ਹੈ। ਮ੍ਰਿਤਕ ਹਰਦੇਵ ਸਿੰਘ ਦੇ ਕੇਸ ਦੀ ਕਾਗਜ਼ੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਇੱਕ ਦੋ ਦਿਨਾਂ ਦੇ ਅੰਦਰ 4 ਲੱਖ ਰੁਪਏ ਦੀ ਰਕਮ ਹਰਦੇਵ ਸਿੰਘ ਦੇ ਵਾਰਸ਼ਾਂ ਨੂੰ ਅਦਾ ਕਰ ਦਿੱਤੀ ਜਾਵੇਗੀ।

Advertisement
Advertisement
Tags :
ਐਲਾਨਹੜ੍ਹਕਾਰਨਨੂੰ ਮੁਆਵਜ਼ੇਵਾਰਸਾਂਵਿਅਕਤੀ