DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

20 ਅਗਸਤ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ

ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀਆਂ ਇਕਾਈਆਂ ਨੇ ਮੀਟਿੰਗ ਵਿੱਚ ਕੀਤਾ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਹਾਜ਼ਰ ਖੇਤ ਮਜ਼ਦੂਰ ਯੂਨੀਅਨ ਦੇ ਆਗੂ। -ਫੋਟੋ-ਲਖਵਿੰਦਰ ਸਿੰਘ
Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ 20 ਅਗਸਤ ਤੋਂ ਉਨ੍ਹਾਂ ਦੇ ਪਿੰਡ ਖੁੱਡੀਆਂ ਸਥਿਤ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦੋਵਾਂ ਜਥੇਬੰਦੀਆਂ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈਆਂ ਦੇ ਆਗੂਆਂ ਅਤੇ ਵਰਕਰਾਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਗਿਆ।

ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ ਅਤੇ ਖੇਤ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਬੀ ਕੇ ਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ ਮਾਰਚ 2022 ਵਿੱਚ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਹੋਏ ਅੰਦੋਲਨ ਦੌਰਾਨ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਮਗਰੋਂ ਸਰਕਾਰ ਨੇ ਅੰਦੋਲਨਕਾਰੀਆਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ, ਪਰ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ।

Advertisement

ਉਨ੍ਹਾਂ ਦੋਸ਼ ਲਾਇਆ ਕਿ ਕੇਸ ਵਾਪਸ ਲੈਣ ਦੀ ਥਾਂ ਕਈ ਆਗੂਆਂ ਦੇ ਅਦਾਲਤੀ ਵਾਰੰਟ ਜਾਰੀ ਕਰਵਾ ਦਿੱਤੇ ਗਏ ਹਨ ਅਤੇ ਕਿਸਾਨ-ਮਜ਼ਦੂਰ ਆਗੂਆਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਹੱਕਦਾਰ ਪਰਿਵਾਰਾਂ ਨੂੰ ਅਜੇ ਵੀ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ।

Advertisement

ਜਥੇਬੰਦੀਆਂ ਨੇ ਕਿਹਾ ਕਿ ਪ੍ਰਸਤਾਵਿਤ ਧਰਨੇ ਦੌਰਾਨ ਅੰਦੋਲਨਾਂ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਦਰਜ ਕੇਸ ਵਾਪਸ ਲੈਣ, ਬਕਾਇਆ ਮੁਆਵਜ਼ਾ ਜਾਰੀ ਕਰਨ, ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਤੇ ਮਕਾਨਾਂ ਲਈ ਮੁਆਵਜ਼ਾ ਦੇਣ ਅਤੇ ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ ਸਮੇਤ ਹੋਰ ਕਿਸਾਨ-ਮਜ਼ਦੂਰ ਪੱਖੀ ਮੰਗਾਂ ਉਠਾਈਆਂ ਜਾਣਗੀਆਂ।

Advertisement
×