ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 14 ਸਤੰਬਰ
ਇੱਥੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫਰੀਦ ਸੁਸਾਇਟੀ ਵੱਲੋਂ ਅੱਜ ਹਰ ਸਾਲ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਦੋ ਵੱਕਾਰੀ ਐਵਾਰਡਾਂ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਦਾ ਐਲਾਨ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦੇ ਆਖ਼ਰੀ ਦਿਨ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਕੁਮਾਰ ਸੌਰਭ ਰਾਜ ਜੋ ਕਿ ਹੁਣ ਡਾਇਰੈਟਰ ਉਚੇਰੀ ਸਿੱਖਿਆ ਪੰਜਾਬ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਬਾਬਾ ਫ਼ਰੀਦ ਐਵਾਰਡ ਫਾਰ ਆਨੈਸਟੀ ਲਈ ਅਤੇ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਰਿਕਸ਼ਾ ਚਾਲਕ ਰਾਜਬੀਰ ਸਿੰਘ ਦਾ ਮਨੁੱਖਤਾ ਦੀ ਸੇਵਾ ਬਦਲੇ ਭਗਤ ਪੂਰਨ ਸਿੰਘ ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਐਵਾਰਡ ਸੰਤ ਭਾਈ ਕਾਹਨ ਸਿੰਘ ਗੋਨਿਆਣਾ ਮੰਡੀ ਵੱਲੋਂ ਭੇਟ ਕੀਤੇ ਜਾਣਗੇ।